ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਂਟਰੀਅਲ ਦਾ ਵਿਅਕਤੀ ਗ੍ਰਿਫ਼ਤਾਰ

ਮਾਂਟਰੀਅਲ ਦੇ ਇੱਕ 51 ਸਾਲਾ ਵਿਅਕਤੀ ਨੂੰ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਕਥਿਤ ਤੌਰ ’ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਆਰਸੀਐੱਮਪੀ ਮੁਤਾਬਕ Marc Porlier ਨੂੰ 5 ਅਗਸਤ ਨੂੰ ਸ਼ੁਰੂ ਹੋਈ ਜਾਂਚ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ। ਉਹ 8 ਅਗਸਤ ਨੂੰ ਮਾਂਟਰੀਅਲ ਦੀ ਅਦਾਲਤ ਵਿੱਚ ਪੇਸ਼ ਹੋਇਆ।

ਪੁਲਿਸ ਨੇ ਦੱਸਿਆ ਕਿ ਉਸ ’ਤੇ ਕਿਸੇ ਵਿਅਕਤੀ ਨੂੰ ਜਾਨੋਂ ਮਾਰਨ ਜਾਂ ਸਰੀਰਕ ਨੁਕਸਾਨ ਪਹੁੰਚਾਉਣ ਦੀ ਧਮਕੀ ਦੇਣ ਨਾਲ ਸਬੰਧਤ ਕ੍ਰਿਮਿਨਲ ਕੋਡ ਦੀ ਧਾਰਾ 264.1 ਤਹਿਤ ਦੋਸ਼ ਲਗਾਇਆ ਗਿਆ ਹੈ।

ਆਰਸੀਐੱਮਪੀ ਮੁਤਾਬਕ ਦੋਸ਼ੀ ਨੇ ਕਥਿਤ ਤੌਰ ’ਤੇ ਇੱਕ ਸੈਨੇਟਰ ਸਮੇਤ ਹੋਰ ਲੋਕਾਂ ਨੂੰ ਭੇਜੀ ਗਈ ਈਮੇਲ ਵਿੱਚ ਧਮਕੀ ਭਰੇ ਬਿਆਨ ਦਿੱਤੇ ਸਨ।

ਪੁਲਿਸ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਲਿਆ ਜਾਂਦਾ ਹੈ ਅਤੇ ਹਿੰਸਕ ਬਿਆਨਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਰਸੀਐੱਮਪੀ ਨੇ ਲੋਕਾਂ ਨੂੰ ਅਜਿਹੀ ਕਿਸੇ ਵੀ ਸ਼ੱਕੀ ਜਾਂ ਗੈਰ-ਕਾਨੂੰਨੀ ਗਤੀਵਿਧੀ ਬਾਰੇ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਹੈ।

ਇਸ ਲੇਖ ਨੂੰ ਸਾਂਝਾ ਕਰੋ: