ਹ.ਮ.ਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ, ਜਾਣੋ ਕੀ ਕਿਹਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਾਂਦੇੜ ਸਾਹਿਬ ਵਿੱਚ ਹੋਏ ਹਮਲੇ ਤੋਂ ਬਾਅਦ ਆਪਣਾ ਪਹਿਲਾ ਬਿਆਨ ਜਾਰੀ ਕੀਤਾ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਹ ਅਜਿਹੇ ਹਮਲਿਆਂ ਤੋਂ ਪਹਿਲਾਂ ਨਹੀਂ ਡਰਦੇ ਸਨ ਅਤੇ ਨਾ ਹੀ ਹੁਣ ਡਰਨਗੇ। ਸੁਖਬੀਰ ਨੇ ਕਿਹਾ ਕਿ ਜਿਸ ਕਿਸੇ ਦੇ ਸਿਰ ‘ਤੇ ਵਾਹਿਗੁਰੂ ਦਾ ਆਸ਼ੀਰਵਾਦ ਹੈ, ਉਸਨੂੰ ਕੋਈ ਨੁਕਸਾਨ ਨਹੀਂ ਪਹੁੰਚਾ ਸਕਦਾ, ਭਾਵੇਂ ਕੋਈ ਕਿੰਨੀ ਵੀ ਕੋਸ਼ਿਸ਼ ਕਰੇ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਤਾਕਤਾਂ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਗੁਰੂ ਸਾਹਿਬ ਨੇ ਰਹਿਮ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹੀਆਂ ਕਾਰਵਾਈਆਂ ਤੋਂ ਨਹੀਂ ਡਰਨਗੇ। ਸ਼੍ਰੋਮਣੀ ਅਕਾਲੀ ਦਲ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਤਰੱਕੀ, ਪੰਜਾਬ ਦੇ ਭਾਈਚਾਰੇ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਵਚਨਬੱਧ ਹੈ।

ਇਸ ਲੇਖ ਨੂੰ ਸਾਂਝਾ ਕਰੋ: