ਵਿਵਾਦਾਂ ‘ਚ ਪੰਜਾਬੀ ਰੈਪਰ ਯੋ ਯੋ ਹਨੀ ਸਿੰਘ ਦਾ ਗੀਤ, ਗਾਣੇ ਨੂੰ ਦੱਸਿਆ ਅਸ਼ਲੀਲ

ਪੰਜਾਬੀ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ (Punjabi rapper Yo Yo Honey Singh) ਦਾ ਹਾਲ ਹੀ ਵਿੱਚ ਰਿਲੀਜ਼ ਹੋਇਆ ਗੀਤ “ਨਾਗਿਨ” ਵਿਵਾਦਾਂ ਵਿੱਚ ਘਿਰ ਗਿਆ ਹੈ। ਦੱਸ ਦੇਈਏ ਕਿ ਭਾਜਪਾ ਪੰਜਾਬ ਦੇ ਸਹਿ-ਕਨਵੀਨਰ ਅਰਵਿੰਦ ਸ਼ਰਮਾ ਨੇ ਪਾਰਟੀ ਲੀਡਰਸ਼ਿਪ ਨੂੰ ਸ਼ਿਕਾਇਤ ਕੀਤੀ ਹੈ, ਜਿਸ ਵਿੱਚ ਇਸ ਗਾਣੇ ਨੂੰ ਅਸ਼ਲੀਲ ਦੱਸਿਆ ਗਿਆ ਹੈ ਅਤੇ ਯੂਟਿਊਬ ਸਮੇਤ ਸਾਰੇ ਡਿਜੀਟਲ ਪਲੇਟਫਾਰਮਾਂ ਤੋਂ ਐਫਆਈਆਰ ਦਰਜ ਕਰਨ ਅਤੇ ਇਸ ਗਾਣੇ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ।

ਉਥੇ ਹੀ ਜਾਣਕਾਰੀ ਦੇ ਮੁਤਾਬਿਕ ਦੱਸ ਦੇਈਏ ਕਿ ਪੰਜਾਬੀ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ (Yo Yo Honey Singh) ਲਈ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਭਾਰਤੀ ਜਨਤਾ ਪਾਰਟੀ ਦੇ ਇੱਕ ਨੇਤਾ ਨੇ ਭਾਜਪਾ ਪੰਜਾਬ ਨੂੰ ਇੱਕ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਰਿਪੋਰਟਾਂ ਅਨੁਸਾਰ, ਭਾਜਪਾ ਪੰਜਾਬ ਦੇ ਸਹਿ-ਕਨਵੀਨਰ ਅਰਵਿੰਦ ਸ਼ਰਮਾ ਨੇ ਹਨੀ ਸਿੰਘ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਪੰਜਾਬੀ ਗੀਤ “ਨਾਗਿਨ” ਨੂੰ ਅਸ਼ਲੀਲ ਕਿਹਾ ਹੈ ਅਤੇ ਐਫਆਈਆਰ ਦਰਜ ਕਰਨ ਅਤੇ ਯੂਟਿਊਬ ਸਮੇਤ ਸਾਰੇ ਡਿਜੀਟਲ ਪਲੇਟਫਾਰਮਾਂ ਤੋਂ ਇਸ ਗਾਣੇ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ।

ਭਾਜਪਾ ਨੂੰ ਆਪਣੀ ਸ਼ਿਕਾਇਤ ਵਿੱਚ ਅਰਵਿੰਦ ਸ਼ਰਮਾ ਨੇ ਦੋਸ਼ ਲਗਾਇਆ ਹੈ ਕਿ ਇਸ ਗਾਣੇ ਵਿੱਚ ਨਗਨਤਾ, ਅਸ਼ਲੀਲ ਨਾਚ ਅਤੇ ਇਤਰਾਜ਼ਯੋਗ ਦ੍ਰਿਸ਼ ਦਰਸਾਏ ਗਏ ਹਨ, ਜੋ ਕਿ ਪੰਜਾਬੀ ਸੱਭਿਆਚਾਰ ਅਤੇ ਪਰੰਪਰਾਵਾਂ ਦੇ ਬਿਲਕੁਲ ਉਲਟ ਹਨ। ਉਨ੍ਹਾਂ ਕਿਹਾ ਕਿ ਮਨੋਰੰਜਨ ਦੇ ਨਾਮ ‘ਤੇ ਪੰਜਾਬੀ ਸੰਗੀਤ ਅਤੇ ਇਸਦੀ ਪਛਾਣ ਨੂੰ ਢਾਹ ਲਗਾਈ ਜਾ ਰਹੀ ਹੈ, ਜੋ ਕਿ ਬਹੁਤ ਚਿੰਤਾਜਨਕ ਹੈ।

ਇਸ ਲੇਖ ਨੂੰ ਸਾਂਝਾ ਕਰੋ: