ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਟਿੱਪਣੀ ਨੂੰ ਲੈ ਕੇ ਆਤਿਸ਼ੀ ’ਤੇ ਭੜਕੇ ਪਰਮਜੀਤ ਸਿੰਘ ਸਰਨਾ

ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ’ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਨੂੰ “ਸਾਬਤਸ਼ੁਦਾ ਅਰਬਨ ਨਕਸਲ” ਕਰਾਰ ਦਿੱਤਾ ਹੈ। ਸਰਨਾ ਨੇ ਦੋਸ਼ ਲਗਾਇਆ ਕਿ ਦਿੱਲੀ ਵਿਧਾਨ ਸਭਾ ਵਿੱਚ ਚਰਚਾ ਦੌਰਾਨ ਆਤਿਸ਼ੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਬੇਹੱਦ ਇਤਰਾਜ਼ਯੋਗ ਹਨ ਅਤੇ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦਾ ਅਪਮਾਨ ਕਰਦੀਆਂ ਹਨ।ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਆਤਿਸ਼ੀ ਦੇ ਬਿਆਨ ਉਨ੍ਹਾਂ ਦੀ ਸਿੱਖ ਧਰਮ ਪ੍ਰਤੀ ਵਿਰੋਧੀ ਸੋਚ ਨੂੰ ਬੇਨਕਾਬ ਕਰਦੇ ਹਨ। ਉਨ੍ਹਾਂ ਨੇ ਇਸ ਮਾਮਲੇ ਨੂੰ ਸਿੱਖ ਸਮਾਜ ਲਈ ਗੰਭੀਰ ਚਿਤਾਵਨੀ ਦੱਸਦਿਆਂ ਕਿਹਾ ਕਿ ਇਹ ਰਾਜਨੀਤਿਕ ਅਤੇ ਸਮਾਜਿਕ ਮੰਚਾਂ ’ਤੇ “ਅਰਬਨ ਨਕਸਲ” ਤੱਤਾਂ ਦੇ ਵਧਦੇ ਪ੍ਰਭਾਵ ਵੱਲ ਇਸ਼ਾਰਾ ਕਰਦਾ ਹੈ।

ਇਸ ਲੇਖ ਨੂੰ ਸਾਂਝਾ ਕਰੋ: