ਕੈਨੇਡਾ ਵਿੱਚ ਜੂਨ ਦੌਰਾਨ 18 ਹਜ਼ਾਰ ਨਵੀਆਂ ਨੌਕਰੀਆਂ, ਬੇਰੁਜ਼ਗਾਰੀ ਦਰ ਘਟੀ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਨਵੇਂ ਅੰਕੜਿਆਂ ਮੁਤਾਬਕ ਜੂਨ ਮਹੀਨੇ ਦੌਰਾਨ ਕੈਨੇਡਾ ਦੀ ਅਰਥਵਿਵਸਥਾ ਵਿੱਚ 18 ਹਜ਼ਾਰ ਨਵੀਆਂ ਨੌਕਰੀਆਂ ਸ਼ਾਮਲ ਹੋਈਆਂ ਹਨ। ਜ਼ਿਆਦਾਤਰ ਨੌਕਰੀਆਂ ਪਾਰਟ-ਟਾਈਮ ਅਤੇ ਪ੍ਰਾਈਵੇਟ ਸੈਕਟਰ ਵਿੱਚ ਬਣੀਆਂ, ਜਿਸ ਨਾਲ ਬੇਰੁਜ਼ਗਾਰੀ ਦਰ ਘਟ ਕੇ 6.5 ਫ਼ੀਸਦੀ ਰਹਿ ਗਈ ਹੈ। ਇਹ ਦਰ ਮੁੜ ਜਨਵਰੀ ਵਾਲੇ ਪੱਧਰ 'ਤੇ ਆ ਗਈ ਹੈ।

ਰਿਪੋਰਟ ਅਨੁਸਾਰ ਇਸ ਵਾਰ ਨੌਜਵਾਨਾਂ ਲਈ ਰੋਜ਼ਗਾਰ ਬਾਜ਼ਾਰ ਵਿੱਚ ਸੁਧਾਰ ਦੇਖਣ ਨੂੰ ਮਿਲਿਆ। 15 ਤੋਂ 24 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ 33 ਹਜ਼ਾਰ ਨਵੀਆਂ ਨੌਕਰੀਆਂ ਮਿਲੀਆਂ, ਜਿਨ੍ਹਾਂ ਵਿੱਚੋਂ ਬਹੁਤੀਆਂ ਪਾਰਟ-ਟਾਈਮ ਸਨ। ਹਾਲਾਂਕਿ ਸਕੂਲ ਵਾਪਸ ਜਾਣ ਵਾਲੇ ਵਿਦਿਆਰਥੀਆਂ ਦੀ ਬੇਰੁਜ਼ਗਾਰੀ ਦਰ ਅਜੇ ਵੀ 15.3 ਫ਼ੀਸਦੀ ਰਹੀ, ਜੋ ਪਿਛਲੇ ਸਾਲ ਨਾਲੋਂ ਘੱਟ ਹੈ, ਪਰ ਕੋਵਿਡ ਤੋਂ ਪਹਿਲਾਂ ਦੇ ਪੱਧਰ ਨਾਲੋਂ ਵੱਧ ਹੈ।

ਜੂਨ ਵਿੱਚ wholesale ਅਤੇ grocery business ਅਤੇ ਹੋਟਲ-ਰੈਸਟੋਰੈਂਟ sector ਵਿੱਚ ਸਭ ਤੋਂ ਵੱਧ ਨੌਕਰੀਆਂ ਬਣੀਆਂ। ਦੂਜੇ ਪਾਸੇ, ਮੈਨੂਫੈਕਚਰਿੰਗ ਸੈਕਟਰ ਵਿੱਚ 17 ਹਜ਼ਾਰ ਨੌਕਰੀਆਂ ਘਟੀਆਂ, ਜਿਸ ਦਾ ਇੱਕ ਵੱਡਾ ਕਾਰਨ ਅਮਰੀਕੀ ਟੈਰਿਫ਼ ਦੱਸਿਆ ਜਾ ਰਿਹਾ ਹੈ।

ਇਹ ਰਿਪੋਰਟ ਬੈਂਕ ਆਫ਼ ਕੈਨੇਡਾ ਵੱਲੋਂ ਅਗਲੇ ਹਫ਼ਤੇ ਹੋਣ ਵਾਲੇ ਵਿਆਜ ਦਰਾਂ ਦੇ ਫ਼ੈਸਲੇ ਤੋਂ ਪਹਿਲਾਂ ਜਾਰੀ ਹੋਈ ਹੈ, ਜਿਸ 'ਤੇ ਹੁਣ ਸਭ ਦੀ ਨਜ਼ਰ ਟਿਕੀ ਹੋਈ ਹੈ।

ਇਸ ਲੇਖ ਨੂੰ ਸਾਂਝਾ ਕਰੋ: