ਹਰਿਆਣਾ 'ਚ ਲੱਗੇ ਭੂਚਾਲ ਦੇ ਝਟਕੇ, ਡਰ ਕੇ ਘਰਾਂ ਤੇ ਦੁਕਾਨਾਂ ਤੋਂ ਬਾਹਰ ਨਿਕਲੇ ਲੋਕ

ਹਰਿਆਣਾ ਦੇ ਸੋਨੀਪਤ ਅਤੇ ਉਸ ਦੇ ਨੇੜੇ-ਤੇੜੇ ਦੇ ਖੇਤਰਾਂ 'ਚ ਬੁੱਧਵਾਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.4 ਮਾਪੀ ਗਈ। ਅਚਾਨਕ ਭੂਚਾਲ ਦੇ ਝਟਕਿਆਂ ਨਾਲ ਲੋਕਾਂ 'ਚ ਡਰ ਫੈਲ ਗਿਆ ਅਤੇ ਕਈ ਲੋਕ ਘਬਰਾ ਕੇ ਘਰਾਂ ਅਤੇ ਦੁਕਾਨਾਂ ਤੋਂ ਬਾਹਰ ਨਿਕਲ ਆਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਅਨੁਸਾਰ ਭੂਚਾਲ ਦਾ ਕੇਂਦਰ ਸੋਨੀਪਤ ਜ਼ਿਲ੍ਹੇ 'ਚ ਸੀ ਅਤੇ ਇਹ ਜ਼ਮੀਨ ਤੋਂ ਕਰੀਬ 5 ਕਿਲੋਮੀਟਰ ਦੀ ਡੂੰਘਾਈ 'ਤੇ ਸਥਿਤ ਸੀ। ਭੂਚਾਲ ਨਾਲ ਹਾਲਾਂਕਿ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।ਇਸ ਤੋਂ ਪਹਿਲਾਂ 21 ਦਸੰਬਰ ਨੂੰ ਵੀ ਹਰਿਆਣਾ ਦੇ ਝੱਜਰ ਜ਼ਿਲ੍ਹੇ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਦੌਰਾਨ ਦੁਪਹਿਰ 12.13 ਵਜੇ ਭੂਚਾਲ ਆਇਆ ਸੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਅਨੁਸਾਰ ਉਸ ਸਮੇਂ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ 'ਤੇ 3.3 ਮਾਪੀ ਗਈ ਸੀ ਅਤੇ ਉਸ ਦਾ ਕੇਂਦਰ ਝੱਜਰ 'ਚ ਹੀ ਸੀ। 

ਇਸ ਲੇਖ ਨੂੰ ਸਾਂਝਾ ਕਰੋ: