ਆਪ੍ਰੇਸ਼ਨ ਪ੍ਰਹਾਰ-2.0 ਦੇ ਦੌਰਾਨ ਪੁਲਿਸ ਅਧਿਕਾਰੀ ਦੀ ਡਿਊਟੀ ਦੌਰਾਨ ਮੌ.ਤ

ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ, ਆਪ੍ਰੇਸ਼ਨ ਪ੍ਰਹਾਰ-2.0 ਦੇ ਹਿੱਸੇ ਵਜੋਂ ਸੋਮਵਾਰ ਨੂੰ ਇੱਕ ਪੁਲਿਸ ਅਧਿਕਾਰੀ ਦੀ ਡਿਊਟੀ ਦੌਰਾਨ ਮੌਤ ਹੋ ਗਈ। ਮੁਕਤਸਰ ਜ਼ਿਲ੍ਹੇ ਦੇ ਬਰੀਵਾਲਾ ਦੇ ਇੱਕ ਪੁਲਿਸ ਅਧਿਕਾਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਡੀਆਈਜੀ ਸੰਜੀਵ ਕੁਮਾਰ ਰਾਮਪਾਲ ਨੇ ਦੱਸਿਆ ਕਿ ਆਪ੍ਰੇਸ਼ਨ ਪ੍ਰਹਾਰ-2.0 ਦੇ ਤਹਿਤ ਮੁਕਤਸਰ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਕਾਰਵਾਈ ਦੌਰਾਨ, ਮੁਕਤਸਰ ਜ਼ਿਲ੍ਹੇ ਦੇ ਬਰੀਵਾਲਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਹਵਾਲਦਾਰ ਲਖਵੀਰ ਸਿੰਘ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਲਖਵੀਰ ਦੇ ਪਰਿਵਾਰ ਨੂੰ ਉਹ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਜੋ ਪੁਲਿਸ ਵਿਭਾਗ ਪੀੜਤ ਪਰਿਵਾਰ ਨੂੰ ਅਜਿਹੇ ਮਾਮਲਿਆਂ ਵਿੱਚ ਪ੍ਰਦਾਨ ਕਰਦਾ ਹੈ।

ਇਸ ਲੇਖ ਨੂੰ ਸਾਂਝਾ ਕਰੋ: