ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਵਾਲੇ ਗਿਰੋਹ ਦੇ 2 ਵਿਅਕਤੀ ਫੜੇ
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਪੰਜ ਆਧੁਨਿਕ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਖ਼ਿਲਾਫ਼ ਛਾਉਣੀ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਅਸਲਾ ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀ ਹੈ।
ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਗੈਰ-ਕਾਨੂੰਨੀ ਤਸਕਰਾਂ ਨਾਲ ਸਬੰਧ ਸਨ। ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਵਾਲੇ ਲਿੰਕਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਰਾਹੀਂ ਦਿੱਤੀ।
ਪੁਲਿਸ ਦੇ ਮੁਤਾਬਕ ਉਹ ਬਹੁਤ ਚਲਾਕ ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ‘ਚ ਸਥਿਤ ਤਸਕਰਾਂ ਦੇ ਸੰਪਰਕ ‘ਚ ਸਨ। ਕਿਸੇ ਨੂੰ ਵੀ ਉਨ੍ਹਾਂ ‘ਤੇ ਸ਼ੱਕ ਨਹੀਂ ਸੀ। ਸਿੱਟੇ ਵਜੋਂ, ਉਨ੍ਹਾਂ ਦੇ ਨਿਰਦੇਸ਼ਾਂ ‘ਤੇ, ਉਹ ਹੁਣ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਨ ‘ਚ ਲੱਗੇ ਹੋਏ ਸਨ। ਪੁਲਿਸ ਹੁਣ ਜਾਂਚ ਕਰ ਰਹੀ ਹੈ ਕਿ ਉਨ੍ਹਾਂ ਨੇ ਹੁਣ ਤੱਕ ਕਿੰਨੇ ਲੋਕਾਂ ਨੂੰ ਹਥਿਆਰ ਸਪਲਾਈ ਕੀਤੇ ਹਨ।