ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਵੱਲੋਂ 5 ਟਰਾਂਮਾ ਕੇਅਰ ਸੈਂਟਰਾਂ ਦੇ ਆਧੁਨੀਕਰਨ ਲਈ 66 ਲੱਖ ਰੁਪਏ ਜਾਰੀ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਦੌਰਾਨ ਕੌਂਸਲ ਵੱਲੋਂ 5 ਟਰਾਂਮਾ ਕੇਅਰ ਸੈਂਟਰਾਂ ਦੇ ਆਧੁਨੀਕਰਨ ਲਈ 66 ਲੱਖ ਰੁਪਏ ਦੇ ਫੰਡਜ਼ ਜਾਰੀ ਕਰਨ ਦਾ ਫੈਸਲਾ ਕੀਤਾ। ਇਸ ਦੌਰਾਨ ਈ-ਡਾਰ ਪ੍ਰੋਜੈਕਟ ਨੂੰ ਇਫੈਕਟਿਵਲੀ ਲਾਗੂ ਕਰਨ ਲਈ 415 ਸਮਾਰਟ ਫੋਨ ਪੁਲਿਸ ਵਿਭਾਗ ‘ਚ ਆਈ ਓਜ ਨੂੰ ਦੇਣ ਦਾ ਫੈਸਲਾ ਵੀ ਕੀਤਾ। ਇਸ ਤੋਂ ਇਲਾਵਾ 35 ਏ. ਐਲ. ਐਸ. ਐਬੂਲੈਂਸਜ਼ ਲਈ 14 ਕਰੋੜ ਰੁਪਏ 31 ਮਾਰਚ, 2026 ਤੱਕ ਜਾਰੀ ਕਰਨ ਦਾ ਫੈਸਲਾ ਵੀ ਕੌਂਸਲ ਵੱਲੋਂ ਲਿਆ।

ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਬੈਠਕ ‘ਚ ਵਿਸਥਾਰ ਸਹਿਤ ਈ-ਡਾਰ ਪ੍ਰੋਜੈਕਟ ਸਬੰਧੀ, ਬਲੈਕ ਸਪਾਟ ਦੀ ਰੈਕਟੀਫਿਕੇਸ਼ਨ ਸਬੰਧੀ ਮੁੱਦਿਆ ਤੇ ਚਰਚਾ ਕੀਤੀ। ਇਸ ਮੌਕੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਸਕੀਮਾ ਗੁਡ ਸਮਾਰਟੀਅਨ ਨੂੰ ਐਵਾਰਡ ਦੇਣ ਸਬੰਧੀ, ਹਿਟ ਐਂਡ ਰੰਨ ਦੇ ਪ੍ਰਭਾਵਿਤ ਵਿਅਕਤੀਆਂ ਨੂੰ ਲਾਭ ਦੇਣ ਸਬੰਧੀ, ਰੋਡ ਐਕਸਡੈਂਟ ਦੇ ਪ੍ਰਭਾਵਿਤ ਵਿਅਕਤੀਆਂ ਮੁਫਤ ਇਲਾਜ, ਫਰਿਸ਼ਤੇ ਸਕੀਮ ਵੀ ਵਿਸਥਾਰ ‘ਚ ਵਿਚਾਰ ਵਟਾਂਦਰਾ ਕੀਤਾ।

ਇਸ ਤੋਂ ਇਲਾਵਾ ਇਲੈਕਟ੍ਰਨਿਕਸ ਇਕਪੂਮੈਂਟ, ਇੰਟਰਾਸੈਪਟਰਜ਼, ਰਿਕਵਰੀ ਵੈਨਜ਼ ਐਲਕੋਮੀਟਰ ਛੇਤੀ ਤੋਂ ਛੇਤੀ ਖ੍ਰੀਦਣ ਦੇ ਨਿਰਦੇਸ਼ ਦਿੱਤੇ ਤਾਂ ਜ਼ੋ ਇਨਫੋਰਸਮੈਂਟ ਦੇ ਕੰਮ ‘ਚ ਸੁਧਾਰ ਲਿਆਂਦਾ ਜਾ ਸਕੇ। ਇਸਦੇ ਨਾਲ ਹੀ ਈ-ਡਾਰ ਪ੍ਰੋਜੈਕਟ ਨੂੰ ਇਫੈਕਟਿਵਲੀ ਲਾਗੂ ਕਰਨ ਲਈ 415 ਸਮਾਰਟ ਫੋਨ ਪੁਲਿਸ ਵਿਭਾਗ ‘ਚ ਆਈਓਜ ਨੂੰ ਦੇਣ ਦਾ ਫੈਸਲਾ ਕੀਤਾ ।

ਇਸ ਮੌਕੇ 5 ਟਰਾਂਮਾ ਕੇਅਰ ਸੈਂਟਰਾਂ ਦੇ ਆਧੁਨੀਕਰਨ ਲਈ 66 ਲੱਖ ਰੁਪਏ ਦੇ ਫੰਡਜ਼ ਜਾਰੀ ਕਰਨ ਦਾ ਫੈਸਲਾ ਲਿਆ ਗਿਆ। ਇਸ ਤੋਂ ਇਲਾਵਾ 35 ਏ. ਐਲ. ਐਸ. ਐਬੂਲੈਂਸਜ਼ ਲਈ 14 ਕਰੋੜ ਰੁਪਏ 31 ਮਾਰਚ,2026 ਤੱਕ ਜਾਰੀ ਕਰਨ ਦਾ ਫੈਸਲਾ ਲਿਆ।

ਇਸ ਲੇਖ ਨੂੰ ਸਾਂਝਾ ਕਰੋ: