ਕੈਨੇਡਾ 'ਚ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ

ਉਧਰ ਕੈਨੇਡਾ 'ਚ ਹੋ ਰਹੀ ਸਨੋਫਾਲ ਕਾਰਨ ਹਾਦਸਿਆਂ ਦੀ ਗਿਣਤੀ ਵੀ ਵਧ ਰਹੀ ਹੈ..ਤਾਜ਼ਾ ਘਟਨਾ ਨੌਵਾ ਸਕੌਸ਼ੀਆ 'ਚ ਵਾਪਰੀ ਜਿੱਥੇ ਇਕ ਪੰਜਾਬ ਨੌਜਵਾਨ ਦੀ ਮੌਤ ਹੋ ਗਈ ਹੈ ..ਨੋਵਾ ਸਕੋਸ਼ੀਆ ਸੂਬੇ 'ਚ ਇਕ ਕਾਰ ਅਤੇ ਟਰੱਕ ਦੀ ਟੱਕਰ ਨਾਲ ਇਹ ਹਾਦਸਾ ਵਾਪਰਿਆ ..ਆਰ.ਸੀ.ਐਮ.ਪੀ. ਨੇ ਦੱਸਿਆ ਕਿ ਮਿਲਵਿਲ ਨੇੜੇ ਹਾਈਵੇਅ 105 ’ਤੇ ਬੁੱਧਵਾਰ ਸਵੇਰੇ ਤਕਰੀਬਨ ਸਵਾ ਸੱਤ ਵਜੇ ਇਕ ਕਾਰ ਅਤੇ ਟ੍ਰਾਂਸਪੋਰਟ ਟਰੱਕ ਦੀ ਆਹਮੋ-ਸਾਹਮਣੀ ਟੱਕਰ ਹੋਣ ਦੀ ਇਤਲਾਹ ਮਿਲਣ ’ਤੇ ਲਸ ਮੌਕੇ ਤੇ ਪਹੁੰਚੀ ਕਾਰ ਸਵਾਰ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਉਸ ਨੇ ਦਮ ਤੋੜ ਦਿਤਾ। ਪੁਲਿਸ ਵੱਲੋਂ ਨੌਜਵਾਨ ਦੀ ਸ਼ਨਾਖਤ ਜਨਤਕ ਨਹੀਂ ਕੀਤੀ ਗਈ ਪਰ ਪੰਜਾਬ ਤੋਂ ਮਿਲੀ ਜਾਣਕਾਰੀ ਮੁਤਾਬਕ ਜਾਨ ਗਵਾਉਣ ਵਾਲਾ ਨੌਜਵਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਵੜਿੰਗ ਖੇੜਾ ਦਾ ਗੁਰਪ੍ਰੀਤ ਸਿੰਘ ਸੀ। ਦੂਜੇ ਪਾਸੇ ਟਰੱਕ ਡਰਾਈਵਰ ਅਤੇ ਉਸ ਨਾਲ ਮੌਜੂਦ 20 ਸਾਲਾ ਨੌਜਵਾਨ ਨੂੰ ਕੋਈ ਸੱਟ ਨਾ ਵੱਜੀ। ਪੁਲਿਸ ਵੱਲੋ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪਿੰਡ ਵੜਿੰਗ ਖੇੜਾ ਦੇ ਕਿਸਾਨ ਜਸਕਰਨ ਸਿੰਘ ਦਾ ਇਕਲੌਤਾ ਪੁੱਤ ਗੁਰਪ੍ਰੀਤ ਸਿੰਘ ਤਕਰੀਬਨ ਤਿੰਨ ਸਾਲ ਪਹਿਲਾਂ ਪਤਨੀ ਸਣੇ ਕੈਨੇਡਾ ਪੁੱਜਾ। ਗੁਰਪ੍ਰੀਤ ਸਿੰਘ ਆਪਣੀ ਪਤਨੀ ਨੂੰ ਕੰਮ ਵਾਲੀ ਥਾਂ ਛੱਡ ਕੇ ਘਰ ਪਰਤ ਰਿਹਾ ਸੀ ਜਦੋਂ ਹਾਦਸਾ ਵਾਪਰਿਆ। ਗੁਰਪ੍ਰੀਤ ਸਿੰਘ ਦੇ ਚਾਚਾ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਭਤੀਜੇ ਦੀ ਦੇਹ ਪੰਜਾਬ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। 

Share this article: