ਮੋਹਾਲੀ ਅਦਾਲਤ ਤੋਂ ਬਾਅਦ ਪਟਿਆਲਾ ਦੀ ਅਦਾਲਤ ਨੇ ਵੀ ਠੱਗ ਪੱਤਰਕਾਰ ਗਗਨਦੀਪ ਸਿੰਘ ਉਰਫ਼ ਸੋਨੂੰ ਮਾਸਟਰ ਨੂੰ ਐਲਾਨਿਆ ਭਗੌੜਾ

ਠੱਗ ਪੱਤਰਕਾਰ ਗਗਨਦੀਪ ਸਿੰਘ ਉਰਫ਼ ਸੋਨੂੰ ਮਾਸਟਰ ਨੂੰ ਮੋਹਾਲੀ ਅਦਾਲਤ ਮਗਰੋਂ ਹੁਣ ਪਟਿਆਲਾ ਅਦਾਲਤ ਨੇ ਵੀ ਭਗੌੜਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ 2023 ਵਿੱਚ ਵਿਜੀਲੈਂਸ ਨੇ ਸਬ ਇੰਸਪੈਕਟਰ ਕੁਲਦੀਪ ਸਿੰਘ ਦੀ ਸ਼ਿਕਾਇਤ ਉੱਤੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੀ ਹੱਥੇ ਕਾਬੂ ਕੀਤਾ ਸੀ।
ਜ਼ਿਕਰਯੋਗ ਹੈ ਕਿ ਮੋਹਾਲੀ ਅਦਾਲਤ ਨੇ 10 ਲੱਖ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿੱਚ ਪਹਿਲਾਂ ਹੀ ਭਗੌੜਾ ਐਲਾਨਿਆ ਹੋਇਆ ਹੈ। ਹੁਣ ਗਗਨਦੀਪ ਸਿੰਘ ਅਮਰੀਕਾ ਵਿੱਚ ਗੈਰ ਕਾਨੂੰਨੀ ਢੰਗ ਨਾਲ ਰਹਿ ਰਿਹਾ ਹੈ।

2023 ਵਿੱਚ ਸ਼ਿਕਾਇਤ ਕਰਤਾ ਕੁਲਦੀਪ ਸਿੰਘ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ ਹੈ ਅਤੇ ਦੋਸ਼ ਲਗਾਇਆ ਹੈ ਕਿ ਉਪਰੋਕਤ ਪੱਤਰਕਾਰ ਵਿਜੀਲੈਂਸ ਦਫ਼ਤਰ ਪਟਿਆਲਾ ਵਿਖੇ ਦਰਜ ਉਸ ਵਿਰੁੱਧ ਸ਼ਿਕਾਇਤ ਨੂੰ ਮਨਜ਼ੂਰੀ ਦਿਵਾਉਣ ਲਈ 50,000 ਰੁਪਏ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਅੱਗੇ ਦੋਸ਼ ਲਗਾਇਆ ਕਿ ਦੋਸ਼ੀ ਪਹਿਲਾਂ ਹੀ ਇਸ ਸਬੰਧ ਵਿੱਚ ਉਸ ਤੋਂ 5 ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ।

ਇਸ ਲੇਖ ਨੂੰ ਸਾਂਝਾ ਕਰੋ: