ਰੰਧਾਵਾ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ-‘ਗੁਰਦਾਸਪੁਰ ਕਤਲ ਕਾਂਡ ਦੀ CBI ਜਾਂ NIA ਤੋਂ ਜਾਂਚ ਦੀ ਕੀਤੀ ਮੰਗ’
ਗੁਰਦਾਸਪੁਰ ਵਿਚ 2 ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ਵਿਚ ਸੁਖਜਿੰਦਰ ਰੰਧਾਵਾ ਅੱਗੇ ਆਏ ਹਨ ਤੇ ਜਿਨ੍ਹਾਂ ਨੇ ਇਸ ਨੂੰ ਲੈ ਕੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ ਤੇ ਮਾਮਲੇ ਦੀ ਸੀਬੀਆਈ ਜਾਂ NIA ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਮਾਮਲੇ ਵਿਚ ਲਗਾਤਾਰ ਚਰਚਾਵਾਂ ਤੇਜ਼ ਹੋ ਰਹੀਆਂ ਸਨ ਤੇ ਸਵਾਲ ਖੜ੍ਹੇ ਹੋਏ ਸੀ ਕਿ ਇਸ ਮਾਮਲੇ ਵਿਚ ਫੌਰੀ ਕਾਰਵਾਈ ਹੋਣੀ ਚਾਹੀਦੀ ਹੈ ਤੇ ਫਰੰਟ ਲਾਈਨ ‘ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣੀ ਚਾਹੀਦੀ ਹੈ।
ਰੰਧਾਵਾ ਨੇ ਕਿਹਾ ਕਿ ਮਾਮਲੇ ਦੀ ਸਮਾਂਬੱਧ ਜਾਂਚ ਹੋਣੀ ਚਾਹੀਦੀ ਹੈ। ਸਰਹੱਦੀ ਸੁਰੱਖਿਆ ਦੇ ਪ੍ਰਬੰਧ ਦੀ ਵੀ ਮੰਗ ਕੀਤੀ ਹੈ ਕਿਉਂਕਿ ਸਿਰਫ ਡੇਢ ਕਿਲੋਮੀਟਰ ਦੀ ਦੂਰੀ ਉਤੇ ਸੀ ਜਿਥੇ ਇਨ੍ਹਾਂ ਪੁਲਿਸ ਮੁਲਾਜ਼ਮਾਂ ਦਾ ਕਤਲ ਹੁੰਦੀ ਹੈ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਪਾਕਿ ਹੈਂਡਲਰ ਦੇ ਸੰਪਰਕ ਵਿਚ ਸੀ ਜਿਨ੍ਹਾਂ ਨੇ ਪੈਸਿਆਂ ਦੇ ਲਾਲਚ ਆ ਕੇ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਕਰ ਦਿੱਤੀ। ਕੇਂਦਰੀ ਏਜੰਸੀ ਇਸ ਵਿਚ ਆਵੇ ਤੇ ਮਾਮਲੇ ਦੀ ਜਾਂਚ ਕੀਤੀ ਜਾਵੇ।