ED ਵੱਲੋਂ IAS ਕੰਵਲਪ੍ਰੀਤ ਬਰਾੜ ਨੂੰ ਪੁੱਛਗਿੱਛ ਲਈ ਸੰਮਨ ਜਾਰੀ, ਜਾਣੋ ਪੂਰਾ ਮਾਮਲਾ
ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਕੇਡਰ ਦੇ ਆਈਏਐਸ ਅਧਿਕਾਰੀ ਕੰਵਲਪ੍ਰੀਤ ਬਰਾੜ ਨੂੰ 18 ਅਗਸਤ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਇਹ ਕਾਰਵਾਈ ਮੋਹਾਲੀ ‘ਚ ਸਨਟੇਕ ਸਿਟੀ ਪ੍ਰੋਜੈਕਟ ਨਾਲ ਸਬੰਧਤ ਕਥਿਤ ਬੇਨਿਯਮੀਆਂ ਦੇ ਸਬੰਧ ‘ਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ, ਜਾਂਚ ਦਾ ਕੇਂਦਰ ਸੀਐਲਯੂ ਪ੍ਰਵਾਨਗੀ ਪ੍ਰਕਿਰਿਆ ਹੈ। ਇਹ ਦੋਸ਼ ਹੈ ਕਿ ਪ੍ਰੋਜੈਕਟ ਨੂੰ ਸੀਐਲਯੂ ਪ੍ਰਵਾਨਗੀ ਦੇਣ ‘ਚ ਉਲੰਘਣਾਵਾਂ ਅਤੇ ਬੇਨਿਯਮੀਆਂ ਹੋਈਆਂ, ਜਿਸਦੀ ਈਡੀ ਜਾਂਚ ਕਰ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ 2024 ‘ਚ ਕੰਵਲਪ੍ਰੀਤ ਬਰਾੜ ਨੂੰ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਗਿਆ ਸੀ। ਇਸ ਸਮੇਂ ਦੌਰਾਨ, ਸਨਟੇਕ ਸਿਟੀ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਸੀ। ਹੁਣ, ਜਾਂਚ ਏਜੰਸੀ ਉਨ੍ਹਾਂ ਤੋਂ ਇਸ ਪ੍ਰਵਾਨਗੀ ਪ੍ਰਕਿਰਿਆ ਅਤੇ ਇਸ ਨਾਲ ਸਬੰਧਤ ਸਾਰੇ ਪਹਿਲੂਆਂ ਬਾਰੇ ਪੁੱਛਗਿੱਛ ਕਰੇਗੀ।
ਇਸ ਲੇਖ ਨੂੰ ਸਾਂਝਾ ਕਰੋ: