Guelph University ਵਿੱਚ ਵਿਦਿਆਰਥਣਾਂ ਦੀ ਗੁਪਤ ਵੀਡੀਓ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ
Ontario ਦੇ Guelph ਸ਼ਹਿਰ ਤੋਂ ਇੱਕ ਚਿੰਤਾਜਨਕ ਅਪਰਾਧਿਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ University of Guelph ਦੀਆਂ ਵਿਦਿਆਰਥਣਾਂ ਦੀ ਕਥਿਤ ਤੌਰ ਉੱਤੇ ਗੁਪਤ ਵੀਡੀਓ ਬਣਾਉਣ ਦੇ ਮਾਮਲੇ ਵਿੱਚ ਇੱਕ 31 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। Guelph Police Service ਵੱਲੋਂ 10 ਨਵੰਬਰ 2026 ਨੂੰ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਪਿਛਲੇ ਮਹੀਨੇ ਯੂਨੀਵਰਸਿਟੀ ਵਿੱਚ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ Campus Tours ਕਰਵਾਏ ਜਾ ਰਹੇ ਸਨ। ਇਸ ਦੌਰਾਨ ਇੱਕ ਵਿਅਕਤੀ ਟੂਰ ਗਰੁੱਪ ਵਿੱਚ ਸ਼ਾਮਲ ਹੋ ਗਿਆ। ਪੁਲਿਸ ਦੇ ਮੁਤਾਬਕ ਉਸ ਵਿਅਕਤੀ ਨੂੰ ਨੌਜਵਾਨ ਮਹਿਲਾ ਵਿਦਿਆਰਥਣਾਂ ਦੇ ਸਰੀਰ ਦੇ ਪਿਛਲੇ ਹਿੱਸੇ ਦੀਆਂ ਗੁਪਤ ਤਸਵੀਰਾਂ ਜਾਂ ਵੀਡੀਓ ਬਣਾਉਂਦੇ ਦੇਖਿਆ ਗਿਆ ਸੀ। ਜਾਂਚ ਦੌਰਾਨ ਪੁਲਿਸ ਨੇ ਉਸ ਵਿਅਕਤੀ ਦੀ ਪਛਾਣ ਕੀਤੀ ਅਤੇ ਪਤਾ ਲੱਗਾ ਕਿ ਉਸ ਦਾ ਯੂਨੀਵਰਸਿਟੀ ਨਾਲ ਕੋਈ ਸਬੰਧ ਨਹੀਂ ਸੀ। ਪੁਲਿਸ ਨੇ ਇਹ ਵੀ ਦੱਸਿਆ ਕਿ ਉਹ ਵਿਅਕਤੀ 2024 ਦੇ ਇੱਕ ਵੱਖਰੇ ਮਾਮਲੇ ਵਿੱਚ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਵਿੱਚ ਵੀ ਲੋੜੀਂਦਾ ਸੀ। ਸੋਮਵਾਰ ਨੂੰ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਖ਼ਿਲਾਫ਼ Voyeurism, Mischief ਅਤੇ Release Orders ਦੀ ਉਲੰਘਣਾ ਕਰਨ ਦੇ ਦੋ ਦੋਸ਼ ਲਗਾਏ ਗਏ ਹਨ।