Newfoundland ਵਿੱਚ ਪੁਲਿਸ ਦੀ ਗੱਡੀ ਨੂੰ ਟੱਕਰ ਮਾਰ ਕੇ ਫਰਾਰ ਹੋਣ ਵਾਲਾ ਵਿਅਕਤੀ ਗ੍ਰਿਫ਼ਤਾਰ

ਖ਼ਬਰ Newfoundland and Labrador ਤੋਂ ਹੈ, ਜਿੱਥੇ ਪੁਲਿਸ ਦੀ ਗੱਡੀ ਨੂੰ ਟੱਕਰ ਮਾਰ ਕੇ ਫਰਾਰ ਹੋਣ ਵਾਲੇ 34 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। RCMP ਵੱਲੋਂ 10 ਨਵੰਬਰ 2026 ਨੂੰ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਘਟਨਾ 9 ਨਵੰਬਰ ਨੂੰ Heart's Delight-Islington ਇਲਾਕੇ ਵਿੱਚ ਸ਼ੁਰੂ ਹੋਈ। ਪੁਲਿਸ ਨੂੰ Route 80 ਉੱਤੇ ਖੜ੍ਹੀ ਇੱਕ ਗੱਡੀ ਵਿੱਚੋਂ ਚੋਰੀ ਹੋਈਆਂ ਚੀਜ਼ਾਂ ਸਬੰਧੀ ਸ਼ਿਕਾਇਤ ਮਿਲੀ ਸੀ। ਜਾਂਚ ਦੌਰਾਨ ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਦੀ ਪਛਾਣ ਕੀਤੀ। ਪੁਲਿਸ ਅਧਿਕਾਰੀਆਂ ਨੇ ਉਸ ਨੂੰ ਗੱਡੀ ਚਲਾਉਂਦੇ ਹੋਏ ਦੇਖਿਆ ਅਤੇ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਦੇ ਅਨੁਸਾਰ ਡਰਾਈਵਰ ਨੇ ਰੁਕਣ ਦੀ ਬਜਾਏ ਪੁਲਿਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ ਅਤੇ ਤੇਜ਼ ਰਫ਼ਤਾਰ ਨਾਲ ਫਰਾਰ ਹੋ ਗਿਆ। ਇਸ ਹਾਦਸੇ ਵਿੱਚ ਪੁਲਿਸ ਅਧਿਕਾਰੀ ਨੂੰ ਕੋਈ ਸੱਟ ਨਹੀਂ ਲੱਗੀ। ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਨੇ ਉਸ ਗੱਡੀ ਦਾ ਪਿੱਛਾ ਨਹੀਂ ਕੀਤਾ। ਇਸ ਤੋਂ ਬਾਅਦ RCMP ਦੀਆਂ ਕਈ ਟੀਮਾਂ, Emergency Response Team ਅਤੇ Police Dog Services ਨੇ ਇਲਾਕੇ ਵਿੱਚ ਕਾਰਵਾਈ ਸ਼ੁਰੂ ਕੀਤੀ। ਮੰਗਲਵਾਰ ਤੜਕੇ ਲਗਭਗ 2 ਵਜੇ ਪੁਲਿਸ ਨੇ 34 ਸਾਲਾ Lewis George Sooley ਨੂੰ ਇੱਕ ਘਰ ਵਿੱਚੋਂ ਗ੍ਰਿਫ਼ਤਾਰ ਕਰ ਲਿਆ। ਉਸ ਖ਼ਿਲਾਫ਼ ਪੁਲਿਸ ਤੋਂ ਭੱਜਣ, ਪੁਲਿਸ ਅਧਿਕਾਰੀ ਉੱਤੇ ਹਥਿਆਰ ਨਾਲ ਹਮਲਾ ਕਰਨ, ਖ਼ਤਰਨਾਕ ਤਰੀਕੇ ਨਾਲ ਗੱਡੀ ਚਲਾਉਣ ਅਤੇ ਡਰਾਈਵਿੰਗ ਪਾਬੰਦੀ ਦੀ ਉਲੰਘਣਾ ਕਰਨ ਸਮੇਤ ਕਈ ਦੋਸ਼ ਲਗਾਏ ਗਏ ਹਨ। ਪੁਲਿਸ ਅਨੁਸਾਰ ਜਾਂਚ ਅਜੇ ਜਾਰੀ ਹੈ ਅਤੇ ਹੋਰ ਦੋਸ਼ ਵੀ ਲੱਗ ਸਕਦੇ ਹਨ।

ਇਸ ਲੇਖ ਨੂੰ ਸਾਂਝਾ ਕਰੋ: