Ontario ਦੇ Lindsay ਵਿੱਚ $278,000 ਦੇ ਨਸ਼ੇ ਬਰਾਮਦ, ਚਾਰ ਵਿਅਕਤੀ ਗ੍ਰਿਫ਼ਤਾਰ

Ontario ਦੇ Lindsay ਸ਼ਹਿਰ ਤੋਂ ਹੈ, ਜਿੱਥੇ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। Kawartha Lakes Police Service ਵੱਲੋਂ 10 ਨਵੰਬਰ 2026 ਨੂੰ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਪੁਲਿਸ ਦੀ Criminal Investigations Branch ਨੇ ਇੱਕ ਮਹੀਨੇ ਤੋਂ ਚੱਲ ਰਹੀ ਜਾਂਚ ਤੋਂ ਬਾਅਦ Lindsay ਦੇ William Street North ਅਤੇ Bond Street ਇਲਾਕੇ ਵਿੱਚ ਇੱਕ ਘਰ ਦੀ ਤਲਾਸ਼ੀ ਲਈ। ਇਸ ਕਾਰਵਾਈ ਵਿੱਚ Ontario Provincial Police ਦੀ Tactics and Rescue Unit ਨੇ ਵੀ ਸਹਿਯੋਗ ਦਿੱਤਾ। ਪੁਲਿਸ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਕੁੱਲ 2 ਲੱਖ 78 ਹਜ਼ਾਰ 64 ਡਾਲਰ ਦੀ ਅੰਦਾਜ਼ਨ ਕੀਮਤ ਵਾਲੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਇਨ੍ਹਾਂ ਵਿੱਚ ਲਗਭਗ 1,114 ਗ੍ਰਾਮ Cocaine, 156 ਗ੍ਰਾਮ Fentanyl, 403 ਗ੍ਰਾਮ Crack Cocaine ਅਤੇ 339 ਗ੍ਰਾਮ Cannabis ਸ਼ਾਮਲ ਹਨ। ਇਸ ਤੋਂ ਇਲਾਵਾ 6,170 ਡਾਲਰ ਕੈਨੇਡੀਅਨ ਨਕਦੀ ਵੀ ਜ਼ਬਤ ਕੀਤੀ ਗਈ। ਪੁਲਿਸ ਅਨੁਸਾਰ ਚਾਰਾਂ ਗ੍ਰਿਫ਼ਤਾਰ ਵਿਅਕਤੀਆਂ ਖ਼ਿਲਾਫ਼ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਤਿੰਨ ਦੋਸ਼ ਅਤੇ 5 ਹਜ਼ਾਰ ਡਾਲਰ ਤੋਂ ਵੱਧ ਦੀ ਅਪਰਾਧਿਕ ਕਮਾਈ ਰੱਖਣ ਦਾ ਦੋਸ਼ ਲਗਾਇਆ ਗਿਆ ਹੈ। ਚਾਰਾਂ ਨੂੰ Bail Hearing ਤੱਕ ਹਿਰਾਸਤ ਵਿੱਚ ਰੱਖਿਆ ਗਿਆ ਸੀ। ਪੁਲਿਸ ਦਾ ਕਹਿਣਾ ਹੈ ਕਿ ਇਹ ਕਾਰਵਾਈ ਇਲਾਕੇ ਵਿੱਚ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਰੋਕਣ ਲਈ ਕੀਤੀ ਗਈ ਹੈ।

ਇਸ ਲੇਖ ਨੂੰ ਸਾਂਝਾ ਕਰੋ: