ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਕਮਜ਼ੋਰ, ਕਾਂਗਰਸ ਨੇ PM ਮੋਦੀ ‘ਤੇ ਸਾਧਿਆ ਨਿਸ਼ਾਨਾ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਏ ਦੇ ਕਮਜ਼ੋਰ ਹੋਣ ਦਾ ਰੁਝਾਨ ਬੁੱਧਵਾਰ ਨੂੰ ਵੀ ਜਾਰੀ ਰਿਹਾ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ‘ਤੇ ਸ਼ੁਰੂਆਤੀ ਕਾਰੋਬਾਰ ਦੌਰਾਨ ਰੁਪਿਆ 9 ਪੈਸੇ ਡਿੱਗ ਕੇ 90.05 ਪ੍ਰਤੀ ਡਾਲਰ ‘ਤੇ ਆ ਗਿਆ, ਜੋ ਕਿ ਹੁਣ ਤੱਕ ਦਾ ਸਭ ਤੋਂ ਹੇਠਲਾ ਪੱਧਰ ਹੈ। ਇਸ ਦੌਰਾਨ, ਕਾਂਗਰਸ ਪਾਰਟੀ ਨੇ ਸੋਸ਼ਲ ਮੀਡੀਆ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਇੱਕ ਪੁਰਾਣਾ ਬਿਆਨ ਸਾਂਝਾ ਕੀਤਾ।ਇਸ ਚ ਨਰਿੰਦਰ ਮੋਦੀ ਇਹ ਕਹਿੰਦੇ ਹੋਏ ਦਿਖਾਈ ਦੇ ਰਹੇ ਹਨ ਕਿ ਜਿਵੇਂ-ਜਿਵੇਂ ਡਾਲਰ ਮਜ਼ਬੂਤ ​​ਹੁੰਦਾ ਹੈ ਅਤੇ ਰੁਪਿਆ ਕਮਜ਼ੋਰ ਹੁੰਦਾ ਹੈ, ਭਾਰਤ ਵਿਸ਼ਵ ਵਪਾਰ ‘ਚ ਟਿਕ ਨਹੀਂ ਸਕੇਗਾ। ਸਾਡੇ ਵਪਾਰੀ ਇਸ ਬੋਝ ਨੂੰ ਸਹਿਣ ਨਹੀਂ ਕਰ ਸਕਣਗੇ, ਪਰ ਦਿੱਲੀ ਦੀ ਸਰਕਾਰ ਜਵਾਬ ਨਹੀਂ ਦੇ ਰਹੀ ਹੈ। ਇਸ ਤੋਂ ਬਾਅਦ, ਕਾਂਗਰਸ ਨੇ ਪ੍ਰਧਾਨ ਮੰਤਰੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, “ਇਸ ਵਾਰ… ਰੁਪਿਆ 90 ਨੂੰ ਪਾਰ “|

ਸੋਮਵਾਰ ਨੂੰ ਵਿਦੇਸ਼ੀ ਮੁਦਰਾ ਬਾਜ਼ਾਰ ‘ਚ ਭਾਰਤੀ ਰੁਪਿਆ ਤੇਜ਼ੀ ਨਾਲ ਡਿੱਗਿਆ, ਇੱਕ ਨਵੇਂ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਿਆ। ਸ਼ੁਰੂਆਤੀ ਕਾਰੋਬਾਰ ‘ਚ ਰੁਪਏ ‘ਤੇ ਦਬਾਅ ਵਧਿਆ, ਅਤੇ ਇਹ ਡਾਲਰ ਦੇ ਮੁਕਾਬਲੇ 34 ਪੈਸੇ ਡਿੱਗ ਕੇ 89.79 ਦੇ ਰਿਕਾਰਡ ਹੇਠਲੇ ਪੱਧਰ ‘ਤੇ ਆ ਗਿਆ।

ਮੰਗਲਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 90 ਦੇ ਮਨੋਵਿਗਿਆਨਕ ਪੱਧਰ ਨੂੰ ਛੂਹਣ ਤੋਂ ਬਾਅਦ, ਰੁਪਿਆ 42 ਪੈਸੇ ਡਿੱਗ ਕੇ 89.95 (ਆਰਜ਼ੀ) ਦੇ ਸਭ ਤੋਂ ਹੇਠਲੇ ਪੱਧਰ ‘ਤੇ ਬੰਦ ਹੋਇਆ।
2025 ਤੋਂ ਪਹਿਲਾਂ, 2022 ‘ਚ ਰੁਪਏ ਵਿੱਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ। ਪਿਛਲੇ ਇੱਕ ਮਹੀਨੇ ਦੇ ਪ੍ਰਦਰਸ਼ਨ ਦੀ ਗੱਲ ਕਰੀਏ ਤਾਂ, 3 ਨਵੰਬਰ ਤੋਂ ਬਾਅਦ ਰੁਪਏ ‘ਚ 90 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ 6 ਮਹੀਨਿਆਂ ਵਿੱਚ 4.4% ਦੀ ਗਿਰਾਵਟ ਦਰਜ ਕੀਤੀ ਗਈ।

Share this article: