ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ਵਿਚ ਲਿਆ ਹਿੱਸਾ

ਜਲੰਧਰ ਦੇ ਇੱਕ ਪਾਰਕ ਵਿੱਚ ਸਫ਼ਾਈ ਅਭਿਆਨ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਭਾਰਤੀ ਜਨਤਾ ਪਾਰਟੀ ਦੇ ਵਰਕਰ ਪੂਰੇ ਪੰਜਾਬ ਵਿਚ ਜੋਸ਼ ਅਤੇ ਉਤਸ਼ਾਹ ਨਾਲ ਸਫ਼ਾਈ ਅਭਿਆਨ ਚਲਾ ਰਹੇ ਹਨ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਉਨ੍ਹਾਂ ਦਾ ਸ਼ਾਨਦਾਰ ਅਤੇ ਇਤਿਹਾਸਕ ਸਵਾਗਤ ਕੀਤਾ ਜਾ ਰਿਹਾ ਹੈ। ਭਾਜਪਾ ਦੇ 620 ਮੰਡਲਾਂ ਵਿੱਚ 3,100 ਤੋਂ ਵੱਧ ਥਾਵਾਂ 'ਤੇ ਸਫ਼ਾਈ ਅਭਿਆਨ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿੱਚ ਹਜ਼ਾਰਾਂ ਵਰਕਰਾਂ ਨੇ ਭਾਗ ਲਿਆ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਰੇਲਵੇ ਸਟੇਸ਼ਨਾਂ ਦਾ ਵਿਸ਼ਵ-ਪੱਧਰੀ ਵਿਕਾਸ ਕੀਤਾ ਗਿਆ ਹੈ, ਜਿਸ ਨਾਲ ਯਾਤਰੀਆਂ ਨੂੰ ਆਧੁਨਿਕ ਅਤੇ ਬਿਹਤਰ ਸਹੂਲਤਾਂ ਮਿਲਣਗੀਆਂ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਬੇਮਿਸਾਲ ਬੁਨਿਆਦੀ ਢਾਂਚੇ ਦਾ ਵਿਕਾਸ ਹੋ ਰਿਹਾ ਹੈ ਅਤੇ ਪੰਜਾਬ ਵੀ ਇਸ ਵਿਕਾਸ ਯਾਤਰਾ ਦਾ ਇੱਕ ਮਹੱਤਵਪੂਰਨ ਭਾਗੀਦਾਰ ਬਣ ਰਿਹਾ ਹੈ।

ਇਸ ਲੇਖ ਨੂੰ ਸਾਂਝਾ ਕਰੋ: